Hindi
IMG-20231124-WA0022

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ 

ਫਾਜਿਲਕਾ 24 ਨਵੰਬਰ 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸ਼ੁਕਰਵਾਰ ਦੀ ਸਵੇਰ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜੇਲ ਰੋਡ, ਰੇਲਵੇ ਸਟੇਸ਼ਨ ਰੋਡ, ਅੰਡਰ ਬ੍ਰਿਜ, ਫਾਜ਼ਿਲਕਾ ਫਿਰੋਜ਼ਪੁਰ ਰੋਡ ਆਦਿ ਥਾਵਾਂ ਤੇ ਖੁਦ ਜਾ ਕੇ ਸਫਾਈ ਵਿਵਸਥਾ ਦੀ ਪੜਤਾਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਸਫਾਈ ਵਿਵਸਥਾ ਨੂੰ ਹੋਰ ਦਰੁਸਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਕੂੜਾ ਨਾਲੋਂ ਨਾਲ ਚੁੱਕਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਦੇਣ ਅਤੇ ਕੁੜਾ ਨਿਰਧਾਰਤ ਥਾਵਾਂ ਤੇ ਹੀ ਸੁੱਟਿਆ ਜਾਵੇ।

Comment As:

Comment (0)