AAP Ministers and MLAs to Appear Before Sri Akal Takht Sahib
Hindi
Mann

AAP Ministers and MLAs to Appear Before Sri Akal Takht Sahib

Punjab ਦੀ politics ਵਿੱਚ ਹਲਚਲ, Aap Government ਦੇ Minister ਅਤੇ MLA ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਣਗੇ ਪੇਸ਼

ਅੰਮ੍ਰਿਤਸਰ: ਆਮ ਆਦਮੀ ਪਾਰਟੀ (AAP) ਨੇ ਫੈਸਲਾ ਕੀਤਾ ਹੈ ਕਿ ਸੋਮਵਾਰ ਨੂੰ ਪਾਰਟੀ ਦੇ ਸਾਰੇ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣਗੇ। ਐਤਵਾਰ ਨੂੰ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿਧਾਇਕਾਂ ਅਤੇ ਮੰਤਰੀਆਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਦੀਆਂ ਧਾਰਾਵਾਂ ਵਿੱਚ ਸੋਧ ਨਾ ਕਰਨ 'ਤੇ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਪੂਰੀ ਕੈਬਨਿਟ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣ ਲਈ ਕਿਹਾ ਸੀ।

ਐਤਵਾਰ ਨੂੰ ਮੀਟਿੰਗ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ। ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਸੋਮਵਾਰ ਨੂੰ ਇੱਕ ਨਿਮਾਣੇ ਸਿੱਖ ਵਜੋਂ ਸਰਕਾਰ ਦੀ ਸਥਿਤੀ ਸਪੱਸ਼ਟ ਕਰਨਗੇ ਅਤੇ ਆਪਣਾ ਪੱਖ ਰੱਖਣਗੇ।

ਵੀਡੀਓ ਨਾਲ ਸਬੰਧਤ ਵੇਰਵੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ

ਇਸ ਤੋਂ ਇਲਾਵਾ, ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਨਾਲ ਸਬੰਧਤ ਸਾਰੇ ਵੇਰਵੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਜਾਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੇਸ਼ ਹੋਣ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।

ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ "ਨਾਂਦੇੜ ਸਿੱਖ ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956" ਨੂੰ ਰੱਦ ਕਰਨ ਦੇ ਫੈਸਲੇ 'ਤੇ ਮੁੱਖ ਮੰਤਰੀ ਨੇ ਕਿਹਾ, "ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।"

ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਅਜਿਹੇ ਕਦਮ ਚੁੱਕਣ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਰਾਜਨੀਤੀ ਅਤੇ ਧਰਮ ਦੋਵੇਂ ਵੱਖ-ਵੱਖ ਵਿਸ਼ੇ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।

15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸੀ ਫੈਸਲਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਕਥਿਤ ਵੀਡੀਓ ਨੂੰ ਲੈ ਕੇ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਗੁਰੂ ਅਤੇ ਪੰਥ ਦੋਖੀ (ਗੁਰੂ ਅਤੇ ਪੰਥ ਦੇ ਦੋਸ਼ੀ) ਕਰਾਰ ਦਿੱਤਾ ਸੀ। ਇਸੇ ਕਾਰਨ ਮਾਨ ਨੂੰ ਪੇਸ਼ ਹੋਣ ਲਈ ਨਹੀਂ ਕਿਹਾ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਐਸ.ਜੀ.ਪੀ.ਸੀ. (SGPC) ਨੇ ਹੁਣ ਗੁਰਦੁਆਰਿਆਂ ਦੇ ਬਾਹਰ ਮੇਰੇ ਸਮਾਜਿਕ ਬਾਈਕਾਟ ਦੇ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਕਦੇ ਕਿਉਂ ਨਹੀਂ ਲਗਾਏ ਗਏ, ਜਦੋਂ ਕਿ ਉਨ੍ਹਾਂ ਨੇ ਖੁਦ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲੀ ਸੀ?

ਮਾਨ ਦਾ ਵਿਰੋਧੀਆਂ 'ਤੇ ਨਿਸ਼ਾਨਾ: ਮਾਨ ਨੇ ਕਿਹਾ ਕਿ ਸੰਗਤ ਸਮਝਦਾਰ ਹੈ ਅਤੇ ਜਨਤਾ ਸਭ ਤੋਂ ਉੱਪਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਮੈਨੂੰ ਧਾਰਮਿਕ ਤੌਰ 'ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ।


Comment As:

Comment (0)