Alwar Car Fire: 5 Killed on Delhi-Mumbai Expressway
ਅਲਵਰ ਦੇ ਮੌਜਪੁਰ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਪੰਜ ਲੋਕ ਜ਼ਿੰਦਾ ਸੜ ਗਏ। ਅੱਗ ਬੁਝਾਉਣ ਤੋਂ ਬਾਅਦ ਬਚਾਅ ਟੀਮਾਂ ਨੂੰ ਅਰਟਿਗਾ ਕਾਰ ਵਿਚੋਂ ਸਿਰਫ਼ ਹੱਡੀਆਂ ਮਿਲੀਆਂ। ਅੱਗ ਲੱਗਦੇ ਹੀ ਡਰਾਈਵਰ ਨੇ ਛਾਲ ਮਾਰ ਦਿੱਤੀ ਸੀ।
ਉਸ ਨੂੰ ਗੰਭੀਰ ਹਾਲਤ ਵਿਚ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਮੱਧ ਪ੍ਰਦੇਸ਼ ਦੇ ਸ਼ਿਓਪੁਰ ਦੇ ਰਹਿਣ ਵਾਲੇ ਸਨ ਅਤੇ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਸ਼ਿਓਪੁਰ ਵਾਪਸ ਆ ਰਹੇ ਸਨ। ਪੁਲੀਸ ਨੂੰ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਹ ਹਾਦਸਾ ਬੁੱਧਵਾਰ ਰਾਤ 11 ਵਜੇ ਦੇ ਕਰੀਬ ਹੋਇਆ। ਅੱਗ ਬੁਝਾਉਣ ਵਿਚ ਲਗਭਗ 15 ਮਿੰਟ ਲੱਗੇ। ਸ਼ੱਕ ਹੈ ਕਿ ਸੀ.ਐਨ.ਜੀ. ਬਾਲਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਕਾਰ ਸਵਾਰ ਬਾਹਰ ਨਹੀਂ ਨਿਕਲ ਸਕੇ। ਡਰਾਈਵਰ ਦੀ ਹਾਲਤ ਗੰਭੀਰ ਹੈ।