Baltej Pannu on AAP Meeting with President: Exposing Rebels and State Situation
Hindi
baltej pannu

To meet president is our democratic right: Pannu

ਰਾਸ਼ਟਰਪਤੀ ਨੂੰ ਮਿਲਣਾ ਸਾਡਾ ਮੌਲਿਕ ਅਧਿਕਾਰ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੇ ਰਾਸ਼ਟਰਪਤੀ ਨੂੰ ਮਿਲਣ ’ਤੇ 'ਆਪ' ਨੇਤਾ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਰਾਸ਼ਟਰਪਤੀ ਨੂੰ ਮਿਲਣਗੇ ਤੇ ਰਾਸ਼ਟਰਪਤੀ ਨੂੰ ਦੱਸਿਆ ਜਾਵੇਗਾ ਕਿ ਪਾਰਟੀ ਅਤੇ ਵਿਧਾਇਕਾਂ ਨੇ ਬਾਗੀ ਮੈਂਬਰਾਂ ਨੂੰ ਰਾਜ ਸਭਾ ਵਿਚ ਕਿਵੇਂ ਭੇਜਿਆ ਅਤੇ ਉਨ੍ਹਾਂ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ।

ਉਨ੍ਹਾਂ ਕਿਹਾ ਕਿ ਇਹ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਵਿਧਾਨ ਸਭਾ ਦਾ ਸੈਸ਼ਨ ਹੁਣੇ ਹੋਇਆ ਹੈ। ਇਸ ਵਿਚ ਸਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ 'ਤੇ ਭਰੋਸਾ ਪ੍ਰਗਟ ਕੀਤਾ, ਇਸ ਲਈ ਸਾਨੂੰ ਵਾਰ-ਵਾਰ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਈ ਲੋੜ ਨਹੀਂ ਹੈ ਪਰ ਇਹ ਸਾਡਾ ਮੌਲਿਕ ਅਧਿਕਾਰ ਹੈ ਕਿ ਅਸੀਂ ਰਾਸ਼ਟਰਪਤੀ ਨੂੰ ਮਿਲ ਕੇ ਉਨ੍ਹਾਂ ਨੂੰ ਦੱਸੀਏ ਕਿ ਇੱਥੇ ਕੀ ਸਥਿਤੀ ਹੈ?


Comment As:

Comment (0)