Punjab Police Recover 6 kg Heroin Near Amritsar
Hindi
drugs

Punjab Police Seize 6 kg Heroin Near Amritsar

6 ਕਿੱਲੋ Heroine ਸਮੇਤ ਇਕ ਵਿਅਕਤੀ ਕਾਬੂ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ counter intelligence amritsar ਦੀ ਇਕ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਅੱਡਾ ਮਾਨਾਂਵਾਲਾ ਨੇੜੇ 6 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਦੁਬਈ, ਯੂ.ਏ.ਈ.-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਹੈ ਅਤੇ ਉਸ ਦੇ ਖਿਲਾਫ਼ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।


Comment As:

Comment (0)