Man Shoots Dead Father-in-Law and Brother-in-Law
Punjab ਦੇ ਜ਼ਿਲ੍ਹਾ Sangrur ਦੇ ਪਿੰਡ ਸ਼ਾਦੀਹਰੀ ’ਚ ਇਕ ਨੌਜਵਾਨ ਨੇ ਆਪਣੇ ਸਾਲੇ ਤੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਹੈ। ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ, ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਦੋਵਾਂ ਦਾ ਹਮੇਸ਼ਾ ਆਪਸ ਵਿਚ ਝਗੜਾ ਰਹਿੰਦਾ ਸੀ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।