Hindi

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,93,816 ਮੀਟਰਕ ਟਨ ਕਣਕ ਦੀ ਖਰੀਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,93,816 ਮੀਟਰਕ ਟਨ ਕਣਕ ਦੀ ਖਰੀਦ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ

 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,93,816 ਮੀਟਰਕ ਟਨ ਕਣਕ ਦੀ ਖਰੀਦ -ਡਿਪਟੀ ਕਮਿਸ਼ਨਰ

 

ਖਰੀਦ ਕੀਤੀ ਕਣਕ ਦੀ 307.28 ਕਰੋੜ ਰੁਪਏ ਦੀ ਹੋਈ ਅਦਾਇਗੀ

 

 

 

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ:

        

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 2,03,748 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,93,816 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। 

 

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 307.28 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

          

ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 33,807 ਮੀਟਰਕ ਟਨ, ਮਾਰਕਫੈੱਡ ਵੱਲੋਂ 41,819 ਮੀਟਰਕ ਟਨ, ਪਨਸਪ ਵੱਲੋਂ 38,579 ਮੀਟਰਕ ਟਨ, ਵੇਅਰ ਹਾਊਸ ਵੱਲੋਂ 30,311 ਮੀਟਰਕ ਟਨ, ਐਫ.ਸੀ.ਆਈ. ਵੱਲੋਂ 17,262 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 32,038 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।


Comment As:

Comment (0)