Hindi
photo 1

ਨੈਸ਼ਨਲ ਲੋਕ ਅਦਾਲਤ ਵਿੱਚ 1473 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 9.59 ਕਰੋੜ ਤੋਂ ਵਧੇਰੇ ਰੁਪਏ ਦੇ ਅਵਾਰਡ ਪਾਸ- ਜ਼ਿਲ੍ਹਾ ਤ

ਨੈਸ਼ਨਲ ਲੋਕ ਅਦਾਲਤ ਵਿੱਚ 1473 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 9.59 ਕਰੋੜ ਤੋਂ ਵਧੇਰੇ ਰੁਪਏ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਨੈਸ਼ਨਲ ਲੋਕ ਅਦਾਲਤ ਵਿੱਚ 1473 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 9.59 ਕਰੋੜ ਤੋਂ ਵਧੇਰੇ ਰੁਪਏ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ
ਮੋਗਾ 8  ਮਾਰਚ
ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਅਰੁਣ ਪੱਲੀ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ – ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।

ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 14 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 4 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 9 ਬੈਂਚ ਬਣਾਏ ਗਏ।

 ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ - ਵੱਖ ਬੈਂਚਾਂ ਵਿੱਚ ਕੁੱਲ 5005 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 977 ਪ੍ਰੀ-ਲਿਟੀਗੇਟਿਵ ਅਤੇ 496  ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 9 ਕਰੋੜ 59 ਲੱਖ 41 ਹਜ਼ਾਰ 330 ਰੁਪਏ  ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ । ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 10.05.2025 ਨੂੰ ਲਗਾਈ ਜਾਵੇਗੀ।
(ਕੈਪਸ਼ਨ: 1. ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜਿਲਾ ਤੇ ਸੈਸ਼ਨ ਜੱਜ ਮੋਗਾ ਅਤੇ ਸ਼੍ਰੀ ਸੰਜੀਵ ਕੁੰਦੀ ਵਧੀਕ ਜਿਲਾ ਤੇ ਸੈਸ਼ਨ ਜੱਜ ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।

2. ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜਿਲਾ ਤੇ ਸੈਸ਼ਨ ਜੱਜ ਮੋਗਾ ਤੇ ਸ. ਹਰਜੀਤ ਵਧੀਕ ਜਿਲਾ ਤੇ ਸੈਸ਼ਨ ਜੱਜ ਮੋਗਾ ਦੋਹਾਂ ਧਿਰਾਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।)

 


Comment As:

Comment (0)