ਪਲਸ ਪੋਲੀਓ ਦੇ ਤੀਜੇ ਦਿਨ 15471 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ
ਪਲਸ ਪੋਲੀਓ ਦੇ ਤੀਜੇ ਦਿਨ 15471 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ
ਮਾਨਸਾ,14 ਅਕਤੂਬਰ:
ਪੋਲੀਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਤੀਸਰੇ ਦਿਨ 0-5 ਸਾਲ ਤੱਕ ਦੇ 15471 ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਹੁਣ ਤੱਕ 67121 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾ ਚੁਕੀਆਂ ਹਨ।
ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫ਼ਸਰ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 69295 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੇ ਟੀਚੇ ਲਈ ਰੈਗੂਲਰ ਬੂਥ 377 ਟੀਮਾਂ ਦੇ ਮੈਂਬਰਾਂ ਨੇ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ 'ਤੇ ਪੋਲੀਓ ਬੂੰਦਾਂ ਪਿਲਾਉਣ ਲਈ 13 ਟਰਾਂਜ਼ਿਟ ਟੀਮਾਂ ਕੰਮ ਕਰ ਰਹੀਆਂ ਹਨ।
ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 18 ਮੋਬਾਇਲ ਟੀਮਾਂ ਨੇ ਵੀ ਕੰਮ ਕੀਤਾ।ਪਲਸ ਪੋਲੀਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 72 ਸੁਪਰਵਾਈਜਰ ਲਾਏ ਗਏ ਸਨ।