Hindi
WhatsApp Image 2026-04-21 at 12

ਜ਼ਿਲ੍ਹੇ ਦੀਆਂ ਮੰਡੀਆਂ ਵਿਚ 2,19,795 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,77,156 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ 2,19,795 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,77,156 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਰਨਾਲਾ

 

ਜ਼ਿਲ੍ਹੇ ਦੀਆਂ ਮੰਡੀਆਂ ਵਿਚ 2,19,795 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,77,156 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

 

316 ਕਰੋੜ ਦੀ ਅਦਾਇਗੀ ਕਿਸਾਨਾਂ ਦੀ ਖਾਤਿਆਂ 'ਚ ਕੀਤੀ, ਲਿਫਟਿੰਗ ਵੀ ਜਾਰੀ

 

ਬਰਨਾਲਾ, 21 ਅਪ੍ਰੈਲ

     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ।

  ਓਹਨਾਂ ਦੱਸਿਆ ਕਿ 20 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 2,19,795 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤਕ ਕੁੱਲ 1,77,156 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।

   ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 69025, ਮਾਰਕਫੈੱਡ ਵਲੋਂ 41033, ਪਨਸਪ ਵਲੋਂ 42870, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 24231 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

          ਉਨ੍ਹਾਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਕੱਲ ਸ਼ਾਮ ਤਕ 316 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਓਹਨਾਂ ਕਿਹਾ ਕਿ ਲਿਫਟਿੰਗ ਵੀ ਜਾਰੀ ਹੈ ਅਤੇ ਬਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।

 ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਓਹਨਾਂ ਦੀ ਫ਼ਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਸਕੇ।


Comment As:

Comment (0)