Hindi
1000417629

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਜਲੰਧਰ, 18 ਨਵੰਬਰ : ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ ਨੂੰ ਜਲੰਧਰ ਵਿਚ ਪ੍ਰਵੇਸ਼ ਕਰੇਗਾ ਅਤੇ ਰਾਤ ਨੂੰ ਗੁਰਦੁਆਰਾ ਸੰਤਗੜ੍ਹ ਸਾਹਿਬ ਜਲੰਧਰ ਸ਼ਹਿਰ ਵਿਖੇ ਵਿਸ਼ਰਾਮ ਕਰੇਗਾ। 21 ਨਵੰਬਰ ਨੂੰ ਇਸੇ ਦਿਨ ਗੁਰਦੁਆਰਾ ਸੰਤਗੜ੍ਹ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 22 ਨਵੰਬਰ ਸਵੇਰੇ 8 ਵਜੇ ਗੁਰਦੁਆਰਾ ਸੰਤਗੜ੍ਹ ਸਾਹਿਬ ਤੋਂ ਚੱਲ ਕੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵੱਲ ਚਾਲੇ ਪਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸ਼ਾਨਦਾਰ ਅਤੇ ਸ਼ਰਧਾਪੂਰਵਕ ਸਵਾਗਤ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੌਕੇ ਅਸਥਾਨ ਦੇ ਮੁਖੀ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲੀਏ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਏ.ਡੀ.ਸੀ.ਪੀ. ਸੁਖਜਿੰਦਰ ਸਿੰਘ, ਏ.ਸੀ.ਪੀ. ਟ੍ਰੈਫਿਕ ਜਸਜੋਤ ਸਿੰਘ, ਏ.ਸੀ.ਪੀ. ਮਨਮੋਹਨ ਸਿੰਘ, ਆਤਮ ਪ੍ਰਕਾਸ਼ ਸਿੰਘ ਬਬਲੂ, ਆਈ.ਐਸ. ਬੱਗਾ, ਨਰਿੰਦਰ ਸਿੰਘ, ਜਤਿੰਦਰ ਸਿੰਘ,  ਬਲਦੇਵ ਸਿੰਘ ਸਮੇਤ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।


Comment As:

Comment (0)