Hindi
WhatsApp Image 2025-12-13 at 4

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹੇ ਵਿੱਚ 629 ਪੋਲਿੰਗ ਬੂਥ ਸਥਾਪਿਤ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹੇ ਵਿੱਚ 629 ਪੋਲਿੰਗ ਬੂਥ ਸਥਾਪਿਤ: ਜ਼ਿਲ੍ਹਾ ਚੋਣ ਅਫ਼ਸਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹੇ ਵਿੱਚ 629 ਪੋਲਿੰਗ ਬੂਥ ਸਥਾਪਿਤ: ਜ਼ਿਲ੍ਹਾ ਚੋਣ ਅਫ਼ਸਰ

522192 ਵੋਟਰ ਬੈਲਟ ਪੇਪਰ ਰਾਹੀਂ ਕਰਨਗੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ

·         ਵੋਟਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਦੀ ਕਰਨ ਵਰਤੋਂ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ :

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 629 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਪੋਲਿੰਗ ਬੂਥਾਂ ‘ਤੇ ਚੋਣ ਲੜ ਰਹੇ 514 ਉਮੀਦਵਾਰਾਂ ਲਈ ਜ਼ਿਲ੍ਹੇ ਦੇ 522192 ਵੋਟਰਾਂ ਵੱਲੋਂ ਬੈਲਟ ਪੇਪਰ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਕੁੱਲ 522192 ਵੋਟਰਾਂ ਵਿੱਚ ਮਰਦ 272766ਔਰਤਾਂ 249414 ਅਤੇ 12 ਥਰਡ ਜੈਂਡਰ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ 'ਚ ਵੱਧ ਤੋਂ ਵੱਧ ਸ਼ਾਮੂਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ

ਜ਼ਿਲ੍ਹਾ ਚੋਣ ਅਫਸਰ ਨੇ ਬਣਾਏ ਗਏ ਪੋਲਿੰਗ ਬੂਥਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗਿੱਦੜਬਾਹਾ ਵਿੱਚ 159, ਲੰਬੀ ਵਿੱਚ 193, ਮਲੋਟ ਵਿੱਚ 147 ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 130 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਵਿੱਚ 13 ਜੋਨ, ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਿੱਚ 20 ਜੋਨ ਅਤੇ ਪੰਚਾਇਤ ਸੰਮਤੀ ਮਲੋਟ, ਲੰਬੀ ਅਤੇ ਗਿੱਦੜਬਾਹਾ ਵਿੱਚ 25-25 ਜੋਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਘੋਸ਼ਿਤ ਕੀਤੇ ਜਾਣਗੇ


Comment As:

Comment (0)