ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਮਨਾਇਆ 76ਵਾਂ ਗਣਤੰਤਰ ਦਿਵਸ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਮਨਾਇਆ 76ਵਾਂ ਗਣਤੰਤਰ ਦਿਵਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ:
ਜ਼ਿਲ੍ਹਾ ਕਚਹਿਰੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਰਾਸ਼ਟਰੀ ਝੰਡਾ ਫ਼ਹਿਰਾਇਆ ਗਿਆ। ਉਨ੍ਹਾਂ ਵਲੋਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ। ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।