Arth Parkash : Latest Hindi News, News in Hindi
ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ  ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ 
Sunday, 22 Oct 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ 

 

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

- ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ  ਹਿਰਾਸਤ ’ਚ ਲਿਆ, 4 ਗਿਫ਼ਤਾਰ

 

- ਰਾਜ ਭਰ ਵਿੱਚ 152 ਬੱਸ ਅੱਡਿਆਂ ’ਤੇ 233 ਪੁਲਿਸ ਟੀਮਾਂ ਨੇ 3142 ਵਿਅਕਤੀਆਂ ਦੀ ਕੀਤੀ ਚੈਕਿੰਗ

 

ਚੰਡੀਗੜ੍ਹ, 23 ਅਕਤੂਬਰ:

 

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।

 

ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ  28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਤਲਾਸ਼ੀ ਅਭਿਆਨ ਚਲਾਇਆ  ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ। ਪੁਲਿਸ ਟੀਮਾਂ ਨੇ ਵੈਰੀਫਿਕੇਸ਼ਨ ਲਈ ਸ਼ੱਕੀ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

 

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੇ ਸਾਰੇ ਬੱਸ ਅੱਡਿਆਂ ਦੀ ਚੰਗੀ ਤਰ੍ਹਾਂ ਘੇਰਾਬੰਦੀ ਕਰਨ ਅਤੇ ਬਾਰੀਕੀ ਨਾਲ ਤਲਾਸ਼ੀ ਲੈਣ ਲਈ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਉਣ।”

 

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਸੂਬੇ ਭਰ ’ਚ 233 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ’ਚ 3000 ਪੁਲਸ ਕਰਮਚਾਰੀ ਸ਼ਾਮਲ ਸਨ। ਇਸ ਦੌਰਾਨ ਆਮ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿ ਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 152 ਬੱਸ ਅੱਡਿਆਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 3142 ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

 

ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 15000 ਰੁਪਏ ਡਰੱਗ ਮਨੀ, 15 ਗ੍ਰਾਮ ਹੈਰੋਇਨ ਅਤੇ 4 ਕਿਲੋ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

 

ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

------------