Arth Parkash : Latest Hindi News, News in Hindi
ਮਾਨ ਸਰਕਾਰ ਇਕ-ਇਕ ਚੋਣ ਗਾਰੰਟੀ ਨੂੰ ਪੂਰਾ ਕਰ ਰਹੀ ਹੈ - ਪ੍ਰਿੰਸੀਪਲ ਬੁੱਧ ਰਾਮ ਮਾਨ ਸਰਕਾਰ ਇਕ-ਇਕ ਚੋਣ ਗਾਰੰਟੀ ਨੂੰ ਪੂਰਾ ਕਰ ਰਹੀ ਹੈ - ਪ੍ਰਿੰਸੀਪਲ ਬੁੱਧ ਰਾਮ
Friday, 03 Nov 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

**

 *ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ 'ਤੇ ਰੱਖਣ ਨਾਲ ਲੋਕ ਇਨ੍ਹਾਂ ਸ਼ਖਸੀਅਤਾਂ ਤੋਂ ਜਾਣੂ ਹੋ ਸਕਣਗੇ- ਬੁੱਧ ਰਾਮ*

 *ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸ਼ਹੀਦਾਂ ਅਤੇ ਸ਼ਹੀਦ ਪਰਿਵਾਰਾਂ ਬਾਰੇ ਕਦੇ ਨਹੀਂ ਸੋਚਿਆ - ਬੁੱਧ ਰਾਮ*

 *ਚੰਡੀਗੜ੍ਹ, 4 ਨਵੰਬਰ*

 ਆਮ ਆਦਮੀ ਪਾਰਟੀ (ਪੰਜਾਬ) ਨੇ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦ ਸੈਨਿਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ 'ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮਾਨ ਸਰਕਾਰ ਹਰ ਚੋਣ ਗਾਰੰਟੀ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ 'ਤੇ ਰੱਖਣ ਨਾਲ ਲੋਕ ਇਨ੍ਹਾਂ ਸ਼ਖ਼ਸੀਅਤਾਂ ਅਤੇ ਉਨ੍ਹਾਂ ਵੱਲੋਂ ਦੇਸ਼ ਅਤੇ ਸੂਬੇ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜਾਣ ਸਕਣਗੇ।

ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਬੁੱਧ ਰਾਮ ਨੇ ਕਿਹਾ ਕਿ ਪੰਜਾਬ 'ਤੇ ਦਹਾਕਿਆਂ ਤੋਂ ਰਾਜ ਕਰ ਰਹੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲ ਕਦੇ ਧਿਆਨ ਨਹੀਂ ਦਿੱਤਾ।

 ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।  ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਹੁਣ ਸ਼ਹੀਦਾਂ ਦਾ ਸਨਮਾਨ ਵਧਾਉਣ ਲਈ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ।

 ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂ ਬਦਲ ਚੁੱਕੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਈ ਸਰਕਾਰੀ ਸਕੂਲਾਂ ਦੇ ਨਾਂ ਵੀ ਬਦਲ ਦਿੱਤੇ ਹਨ ਜਿਨ੍ਹਾਂ ਦੇ ਨਾਂ ਜਾਤੀ ਆਧਾਰਿਤ ਸਨ।

 ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਂ ਕਿਸੇ ਪ੍ਰਸਿੱਧ ਸ਼ਖਸੀਅਤ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨਾਲ ਸੰਪਰਕ ਕਰਨ।