Arth Parkash : Latest Hindi News, News in Hindi
ਕੁੱਤਿਆਂ ਦੇ ਕੱਟਣ ‘ਤੇ ਪੀੜਤ ਨੂੰ ਮਿਲੇਗਾ ਘੱਟੋ ਘੱਟ 10 ਹਜ਼ਾਰ ਦਾ ਮੁਆਵਜ਼ਾ: ਹਾਈਕੋਰਟ ਕੁੱਤਿਆਂ ਦੇ ਕੱਟਣ ‘ਤੇ ਪੀੜਤ ਨੂੰ ਮਿਲੇਗਾ ਘੱਟੋ ਘੱਟ 10 ਹਜ਼ਾਰ ਦਾ ਮੁਆਵਜ਼ਾ: ਹਾਈਕੋਰਟ
Tuesday, 14 Nov 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੁੱਤਿਆਂ ਦੇ ਕੱਟਣ ‘ਤੇ ਪੀੜਤ ਨੂੰ ਮਿਲੇਗਾ ਘੱਟੋ ਘੱਟ 10 ਹਜ਼ਾਰ ਦਾ ਮੁਆਵਜ਼ਾ: ਹਾਈਕੋਰਟ ਮਾਸ ਖੁਰਚਣ ‘ਤੇ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ

 

ਚੰਡੀਗੜ੍ਹ: 14 ਨਵੰਬਰ

 

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ, ਹਰਿਆਣਾ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਕੁੱਤਿਆਂ ਦੇ ਕੱਟਣ 'ਤੇ ਪੀੜਤ ਨੂੰ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦਿੱਤਾ ਜਾਵੇ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ।

 

ਪੰਜਾਬ-ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ ਮੁਆਵਜ਼ਾ ਨਿਰਧਾਰਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਬਣਾਈਆਂ ਜਾਣਗੀਆਂ। ਦਰਖਾਸਤਾਂ ਪ੍ਰਾਪਤ ਹੋਣ ਤੋਂ ਬਾਅਦ ਇਨ੍ਹਾਂ ਕਮੇਟੀਆਂ ਨੂੰ ਚਾਰ ਮਹੀਨਿਆਂ ਦੇ ਅੰਦਰ ਪੜਤਾਲ ਕਰਕੇ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਹੋਵੇਗੀ।

ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੁੱਤੇ ਦੇ ਕੱਟਣ ਨਾਲ ਸਬੰਧਤ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਘੱਟੋ-ਘੱਟ 10,000 ਰੁਪਏ ਹੋਵੇਗੀ। ਇਹ ਵਿੱਤੀ ਸਹਾਇਤਾ ਵਿਅਕਤੀ ਦੇ ਸਰੀਰ 'ਤੇ ਕੁੱਤੇ ਵੱਲੋਂ ਕੱਟੇ ਗਏ ਹਰੇਕ ਦੰਦ ਦੇ ਹਿਸਾਬ ਨਾਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੇਕਰ ਕੋਈ ਕੁੱਤਾ ਕਿਸੇ ਵਿਅਕਤੀ ਦਾ ਮਾਸ ਖੁਰਚਦਾ ਹੈ ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਬੰਧੀ ਹਾਈਕੋਰਟ ਨੇ ਵੀ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਡੀਡੀਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।