Arth Parkash : Latest Hindi News, News in Hindi
ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ; ਦੋ ਅੱਤਵਾਦੀ ਢੇਰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ; ਦੋ ਅੱਤਵਾਦੀ ਢੇਰ
Wednesday, 15 Nov 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ; ਦੋ ਅੱਤਵਾਦੀ ਢੇਰ

ਜੰਮੂ :ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ।  ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ  LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ 'ਚ ਵੀ ਮੁਕਾਬਲਾ ਹੋਇਆ, ਜਿਸ 'ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

 

ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ। ਤਲਾਸ਼ੀ ਮੁਹਿੰਮ ਗੋਲ਼ੀਬਾਰੀ 'ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।