ਪੰਜਾਬ-ਹਰਿਆਣਾ ਦੇ ਕਿਸਾਨ ਅੱਜ ਡੀਸੀ ਦਫਤਰ ਘੇਰਨਗੇ
ਪੰਜਾਬ-ਹਰਿਆਣਾ ਦੇ ਕਿਸਾਨ ਅੱਜ ਡੀਸੀ ਦਫਤਰ ਘੇਰਨਗੇ
ਅੰਮ੍ਰਿਤਸਰ, 20 ਨਵੰਬਰ
ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਲਾਮਬੰਦ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਪਰਾਲੀ ਸਾੜਨ ਦਾ ਜੁਰਮਾਨਾ ਨਾ ਦੇਣ।ਜੁਰਮਾਨੇ ਕਰਨ ਦਾ ਇਹ ਆਰਡਰ ਵਾਪਸ ਕਰਵਾਇਆ ਜਾਵੇਗਾ।ਦਰਅਸਲ, ਪੰਜਾਬ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ 400 ਦੇ ਕਰੀਬ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਇਕੱਲੇ ਅੰਮ੍ਰਿਤਸਰ ਵਿੱਚ ਹੀ 6.50 ਲੱਖ ਦੇ ਕਰੀਬ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਹੁਣ ਇਸ ਦੇ ਵਿਰੋਧ ਵਿੱਚ ਇਕੱਠੀਆਂ ਹੋ ਗਈਆਂ ਹਨ ਅਤੇ ਐਲਾਨ ਕੀਤਾ ਹੈ ਕਿ ਅੱਜ ਸੋਮਵਾਰ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।