ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ
ਨਵੀਂ ਦਿੱਲੀ, 21 ਨਵੰਬਰ
ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ 'ਤੇ ਅੱਜ ਮੰਗਲਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਜਾਂਚ ਏਜੰਸੀ ਨੂੰ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਅਦਾਲਤ ਨੇ ਕਿਹਾ ਕਿ ਈਡੀ ਨੇ ਅਜੇ ਮੁਲਜ਼ਮਾਂ ਦੇ ਕੁਝ ਦਸਤਾਵੇਜ਼ ਪੇਸ਼ ਕਰਨੇ ਹਨ। ਇਸ ਦੇ ਲਈ ਅਦਾਲਤ ਨੇ ਈਡੀ ਨੂੰ 24 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਅਗਲੀ ਸੁਣਵਾਈ ਵੀ ਉਸੇ ਦਿਨ ਹੋਵੇਗੀ। ਵਕੀਲਾਂ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 207 ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਲਦੀ ਤੋਂ ਜਲਦੀ ਸੁਣਵਾਈ ਸ਼ੁਰੂ ਕੀਤੀ ਜਾ ਸਕੇ।