Arth Parkash : Latest Hindi News, News in Hindi
9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ
Tuesday, 05 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

 

ਐਸ.ਏ.ਐਸ ਨਗਰ 6 ਦਸੰਬਰ 2023

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।