Arth Parkash : Latest Hindi News, News in Hindi
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀਆਂ 37 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ —ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀਆਂ 37 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ —ਅਮਨਦੀਪ ਸਿੰਘ ਗੋਲਡੀ ਮੁਸਾਫਿਰ
Thursday, 07 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕਾ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀਆਂ 37 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ —ਅਮਨਦੀਪ ਸਿੰਘ ਗੋਲਡੀ ਮੁਸਾਫਿਰ

—ਬੱਲੂਆਣਾ ਦੇ ਵਿਧਾਇਕ ਵੱਲੋਂ ਭੰਗਾਲਾਂ ਵਿਚ ਜਨ ਸੁਣਵਾਈ। 

ਅਬੋਹਰ, ਫਾਜਿ਼ਲਕਾ, 7 ਦਸੰਬਰ

 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਮੁੱਖੀ ਸੋਚ ਨਾਲ ਵਿਕਾਸ ਦੀ ਲਹਿਰ ਪਿੰਡ ਪਿੰਡ ਪਹੁੰਚ ਰਹੀ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪਿੰਡ ਭੰਗਾਲਾ ਵਿਚ ਜਨ ਸੁਣਵਾਈ ਸਮਾਗਮ ਦੌਰਾਨ ਆਖੀ। ਇਸ ਮੌਕੇ ਉਨ੍ਹਾਂ ਨੇ ਪਿੰਡ ਨੂੰ 20 ਲੱਖ 31 ਹਜਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ।

 ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਿੰਡਾਂ ਵਿਚ ਵਿਕਾਸ ਕਾਰਜ ਆਰੰਭ ਕੀਤੇ ਗਏ ਹਨ ਅਤੇ ਅੱਜ ਹਰ ਪਿੰਡ ਵਿਚ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਵਿਚ ਸਿਰਫ ਗੱਲਾਂ ਹੁੰਦੀਆਂ ਸਨ ਜਦ ਕਿ ਹੁਣ ਦੀ ਸਰਕਾਰ ਲੋਕਾਂ ਨੂੰ ਕੰਮ ਕਰਕੇ ਵਿਖਾਉਂਦੀ ਹੈ।

 ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪਹਿਲ ਕਦਮੀ ਨਾਲ ਸਾਡੇ ਨੌਜਵਾਨਾਂ ਵਿਚ ਇਕ ਨਵਾਂ ਜੋਸ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸਰਾਕਰ 37 ਹਜਾਰ ਨੌਕਰੀਆਂ ਦੇ ਚੁੱਕੀ ਹੈ ਜਦਕਿ ਇਹ ਕਾਫਲਾ ਨਿੱਤ ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਇਕ ਪਿੰਡ ਵਿਚ ਕਈ ਕਈ ਨੌਜਵਾਨ ਮਿਲ ਰਹੇ ਹਨ ਜਿੰਨ੍ਹਾਂ ਨੂੰ ਬਿਨ੍ਹਾਂ ਕਿਸੇ ਸਿਫਾਰਸ ਦੇ ਮੈਰਿਟ ਦੇ ਅਧਾਰ ਤੇ ਨੌਕਰੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨ ਨਾਲ ਸਮਾਜ ਵਿਚ ਤਰੱਕੀ ਹੋਵੇਗੀ ਅਤੇ ਸਾਡੇ ਨੌਜਵਾਨ ਹੋਰ ਵੀ ਮਿਹਨਤ ਨਾਲ ਸੂਬੇ ਲਈ ਕੰਮ ਕਰਣਗੇ।

 ਇਸ ਮੌਕੇ ਪਿੰਡ ਦੇ ਸਰਪੰਚ ਲਾਭ ਸਿੰਘ, ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਧਰਮਵੀਰ ਗੋਦਾਰਾ, ਗੱਜਣ ਸਿੰਘ, ਗੁਰਪ੍ਰੀਤ ਸਿੰਘ, ਬਲਰਾਜ ਸਿੰਘ ਤੇ ਪਾਰਟੀ ਦੀ ਸੀਨਿਅਰ ਲੀਡਰਸਿ਼ਪ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।