Arth Parkash : Latest Hindi News, News in Hindi
ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ
Sunday, 10 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕਾ

ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਹੇਠਲੇ ਪੱਧਰ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

 

ਫਾਜ਼ਿਲਕਾ 11 ਦਸੰਬਰ

ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਭਾਰਤੀ ਰਿਜਰਵ ਬੈਂਕ ਦੇ ਏਜੀਐੱਮ ਵਿਨੋਦ ਕੁਮਾਰ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀ ਅਸ਼ਵਨੀ ਕੁਮਾਰ, ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਮਨੀਸ਼ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਨੂੰ ਵਿੱਤ ਸੇਵਾਵਾਂ ਨਾਲ ਜੋੜਿਆ ਜਾਵੇ ਅਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਤੱਕ ਪਹੁੰਚ ਕਰਕੇ ਰਜਿਸਟ੍ਰੇਸ਼ਨ ਕੀਤੀ ਜਾਵੇ। ਬੈਂਕਾਂ ਵੱਲੋਂ ਲੋਕਾਂ ਦੀ ਆਰਥਿਕ ਉਨੱਤੀ ਲਈ ਆਪਣਾ ਯੋਗਦਾਨ ਪਾਇਆ ਜਾਵੇ।

 

ਭਾਰਤੀ ਰਿਜਰਵ ਬੈਂਕ ਦੇ ਏਜੀਐੱਮ ਵਿਨੋਦ ਕੁਮਾਰ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮਨੀਸ਼ ਕੁਮਾਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਸਮੂਹ ਬੈਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਲਈ ਕਰਜ਼ਾਂ ਮੁਹੱਈਆ ਕਰਵਾਉਣ ਤਾਂ ਕਿ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਯੋਜਿਤ ਕੇਸਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਵਿਚ ਕੀਤਾ ਜਾਵੇ।