Arth Parkash : Latest Hindi News, News in Hindi
ਪਿੰਡ ਦੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 30 ਲੱਖ ਰੁਪਏ ਦੀ ਗ੍ਰਾਂਟ ਵੰਡੀ ਪਿੰਡ ਦੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 30 ਲੱਖ ਰੁਪਏ ਦੀ ਗ੍ਰਾਂਟ ਵੰਡੀ
Sunday, 10 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਬੱਲੂਆਣਾ ਦੇ ਵਿਧਾਇਕ ਨੇ ਪਿੰਡ ਦੋਦੋਵਾਲਾ ਵਿਖੇ ਕੀਤੀ ਜਨ ਸੁਣਵਾਈ

 ਪਿੰਡ ਦੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 30 ਲੱਖ ਰੁਪਏ ਦੀ ਗ੍ਰਾਂਟ ਵੰਡੀ

ਅਬੋਹਰ 11ਦਸੰਬਰ

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਹਲਕੇ ਦੇ ਪਿੰਡ ਦੋਦੋਵਾਲਾ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨਾਂ ਨੇ ਪਿੰਡ ਤੇ ਵਿਕਾਸ ਲਈ 30 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ।

 

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਕਰੋੜਾ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ।

 ਆਯੋਜਿਤ ਜਨ ਸੁਣਵਾਈ ਸਮਾਗਮ ਵਿਚ ਉਨ੍ਹਾਂ ਪਿੰਡ ਦੇ ਲੋਕਾਂ ਦੀਆ ਮੁਸ਼ਕਿਲਾਂ ਸੁਣ ਕੇ ਕੁਝ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਤੇ ਬਾਕੀ ਮੁਸ਼ਕਲਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕੀਤੇ ਜਾਣ ਤੇ ਹਰ ਵਿਕਾਸ ਦਾ ਕੰਮ ਇਮਾਨਦਾਰੀ ਤੇ ਸਹੀ ਢੰਗ ਨਾਲ ਕੀਤਾ ਜਾਵੇ| ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਬਲਾਕ ਪ੍ਰਧਾਨ ਮਨੋਜ ਸੋਰੇਨ, ਸੁਨੀਲ ਕੁਮਾਰ, ਗੁਰਜੀਤ ਸਿੰਘ ਜੀਤ ਮਾਨ, ਸਾਹਿਬ ਸਿੰਘ, ਸੁਭਾਸ, ਸਾਹਿਬ, ਸੁਧੀਰ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।