Arth Parkash : Latest Hindi News, News in Hindi
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਹਿਤ ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਹਿਤ ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ
Friday, 15 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਹਿਤ ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

ਮਾਨਸਾ, 16 ਦਸੰਬਰ:

 

ਸਮੱਗਰਾ ਸਿੱਖਿਆ ਅਭਿਆਨ ਅਧੀਨ ਸੂਬਾ ਮੁੱਖ ਦਫ਼ਤਰ ਦੀਆਂ ਹਦਾਇਤਾਂ , ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਮਾਨਸਾ ਸ੍ਰੀਮਤੀ ਰੂਬੀ ਬਾਂਸਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ੍ਰੀ ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਤਹਿਤ ਚੱਲ ਰਹੇ ਆਈ.ਈ.ਡੀ ਕੰਪੋਨੈਂਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਸੈਂਟਰ ਹੈੱਡ ਟੀਚਰਾਂ ਦੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਲੱਸਟਰਾਂ ਦੇ 34 ਸੈਂਟਰ ਹੈੱਡ ਟੀਚਰ ਸ਼ਾਮਲ ਹੋਏ।

ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਮਾਨਸਾ ਸ੍ਰੀਮਤੀ ਰੂਬੀ ਬਾਂਸਲ ਨੇ ਸੈਂਟਰ ਹੈੱਡ ਟੀਚਰਾਂ ਨੂੰ ਇਨਕਲੂਸਿਵ ਐਜੂਕੇਸ਼ਨ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲ ਧਿਆਨ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਆਰਥਿਕ ਤੇ ਹੋਰ ਲੋੜੀਦੀਆਂ ਸਹੂਲਤਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾ ਸਕਣ।

ਡੀ.ਐਸ.ਈ ਰਾਕੇਸ਼ ਕੁਮਾਰ ਵੱਲੋਂ ਨੇ ਕਿਹਾ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ਉੱਤੇ ਲਗਾਏ ਜਾਣ ਵਾਲੇ ਵਿਸ਼ੇਸ਼ ਜਾਂਚ ਕੈਂਪਾਂ ਵਿਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਿੱਜੀ ਤੌਰ ’ਤੇ ਸ਼ਾਮਲ ਕਰਵਾਇਆ ਜਾਵੇ।

ਇਸ ਮੌਕੇ ਏ.ਪੀ.ਸੀ.(ਜ.) ਹਰੀਸ਼ ਸਿੰਗਲਾ, ਜ਼ਿਲ੍ਹਾ ਲੇਖਾਕਾਰ ਅਨੁਰਾਧਾ, ਐਮ.ਆਈ.ਐਸ. ਵਰਿੰਦਰ ਕੁਮਾਰ, ਤਰਸ਼ੇਮ ਸਿੰਘ, ਅਕਬਰ ਸਿੰਘ ਆਦਿ ਨੇ ਵੀ ਹਾਜ਼ਰ ਸੈਂਟਰ ਹੈੱਡ ਟੀਚਰਾਂ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਲੋੜਾਂ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਆਰਥਿਕ ਤੇ ਹੋਰ ਸਹੂਲਤਾਂ ਪਹੁੰਚਾਉਣ ਲਈ ਪ੍ਰੇਰਿਆ।