Arth Parkash : Latest Hindi News, News in Hindi
ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ
Monday, 25 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ

 

ਪਿੰਡ-ਪਿੰਡ ਜਾ ਕੇ ਦਿਤੀਆਂ ਜਾ ਰਹੀਆਂ ਹਨ ਸਿਹਤ ਸਹੂਲਤਾਂ: ਡਾ. ਅਲਕਜੋਤ ਕੌਰ

 

 

ਐਸ.ਏ.ਐਸ.ਨਗਰ/ਬੂਥਗੜ੍ਹ, 26 ਦਸੰਬਰ:

 

"ਵਿਕਸਤ ਭਾਰਤ ਸੰਕਲਪ ਯਾਤਰਾ" ਮੁਹਿੰਮ ਤਹਿਤ ਸਿਹਤ ਬਲਾਕ ਬੂਥਗੜ੍ਹ ਦੇ ਪਿੰਡਾਂ ਵਿਚ ਜਿਥੇ ਲਾਭਪਾਤਰੀਆਂ ਦੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਸਮੇਤ ਵੱਖ-ਵੱਖ ਬੀਮਾਰੀਆਂ ਦੀ ਜਾਂਚ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਉਕਤ ਮੁਹਿੰਮ ਤਹਿਤ ਚੱਲ ਰਹੀ ਜਾਗਰੂਕਤਾ ਵੈਨ ਨੂੰ ਬੂਥਗੜ੍ਹ ਏਰੀਏ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 22 ਨਵੰਬਰ ਤੋਂ ਚੱਲੀ ਵੈਨ ਹਰ ਰੋਜ਼ ਦੋ ਪਿੰਡਾਂ ਨੂੰ ਕਵਰ ਕਰ ਰਹੀ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਵੀ ਵੈਨ ਪਿੰਡਾਂ ਵਿਚ ਜਾਂਦੀ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਮੈਡੀਕਲ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਿਹਤ ਆਈ.ਡੀਜ਼ ਬਣਾਈਆਂ ਜਾ ਰਹੀਆਂ ਹਨ, ਉਥੇ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਮੁਹਈਆ ਕਰਵਾਉਣ ਵਾਲੇ ਕਾਰਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਵੈਨ ਦੁਆਰਾ ਸਿਹਤ ਬਲਾਕ ਬੂਥਗੜ੍ਹ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ਼ੈਰ-ਸੰਚਾਰੀ ਬੀਮਾਰੀਆਂ ਅਤੇ ਟੀ.ਬੀ. ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਿਹਤ ਸਹੂਲਤਾਂ ਨੂੰ ਮੌਕੇ ਤੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਿਹਤ ਸਕੀਮਾਂ ਦਾ ਪ੍ਸਾਰ ਅਤੇ ਪ੍ਰਚਾਰ ਜ਼ਮੀਨੀ ਪੱਧਰ ਤੱਕ ਕਰਨਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਸੇਵਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂਕਿ ਸਾਰਿਆਂ ਦੀ ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ।

 

ਫ਼ੋਟੋ ਕੈਪਸ਼ਨ : ਸਿਹਤ ਵਿਭਾਗ ਦੁਆਰਾ ਲਗਾਇਆ ਗਿਆ ਕੈਂਪ ਤੇ ਜਾਗਰੂਕਤਾ ਵੈਨ ਦੀ ਤਸਵੀਰ।