Arth Parkash : Latest Hindi News, News in Hindi
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ  ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 
Sunday, 31 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

 ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ

- ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

ਲੁਧਿਆਣਾ, 01 ਜਨਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

 

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

 

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਦਮਦਮਾ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।