Arth Parkash : Latest Hindi News, News in Hindi
ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ
Sunday, 31 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

 

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ

 

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

 

-ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ

 

ਚੰਡੀਗੜ੍ਹ/ਅੰਮ੍ਰਿਤਸਰ, 01 ਜਨਵਰੀ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ ਅਫੀਮ ਬਰਾਮਦ ਹੋਈ।

 

ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਕੀਤੀ ਹੈ।

 

ਪੁਲਿਸ ਟੀਮਾਂ ਨੇ ਅਫੀਮ ਜ਼ਬਤ ਕਰਨ ਤੋਂ ਇਲਾਵਾ ਉਸ ਦੀ ਸਵਿਫਟ ਕਾਰ (PB04 V 1299) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿਚ ਉਹ ਅਫੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

 

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਨੀਪੁਰ ਵਿੱਚ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨ, ਦੀ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ, ਏ ਸੀ ਪੀ ਈਸਟ ਗੁਰਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਅਫੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ।

 

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲ, ਮਨੀਪੁਰ ਦੇ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ।

 

ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

 

ਗਿਰਫ਼ਤਾਰ ਕੀਤੇ ਗਏ ਪਿਸ਼ੌਰਾ ਸਿੰਘ ਤੇ ਪਹਿਲਾ ਤੋ ਹੀ ਨਸ਼ੇ ਦੇ ਦੋ ਮੁਕਦਮੇ ਜਿਲ੍ਹਾ ਤਰਨ ਤਾਰਨ ਵਿੱਚ ਦਰਜ ਹਨ।

 

ਇੱਕ ਕੇਸ FIR ਨੰ. 01 ਮਿਤੀ 01.01.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18, 29/61/85 ਅਤੇ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।