Arth Parkash : Latest Hindi News, News in Hindi
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 11 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 11 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
Monday, 08 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 11 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 09 ਜਨਵਰੀ:

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 11 ਜਨਵਰੀ, 2024 ਦਿਨ ਵੀਰਵਾਰ ਨੂੰ ‘ਭਾਰਤ ਫਾਈਨਾਸ਼ੀਅਲ ਇਨਕਲੂਜ਼ਨ ਲਿਮਟਡ’ (ਇੰਡਸਇੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500/- ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ।

ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈਸ ’ਚ ਆਪਣੀ ਯੋਗਤਾ ਦਾ ਵੇਰਵਾ (ਰਜ਼ਿਊਮ), ਆਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚ ਸਕਦੇ ਹਨ। ਕੈਂਪ ਵਿਚ ਆਉਣ ਵਾਲੇ ਪ੍ਰਾਰਥੀਆਂ ਨੂੰ ਕੋਈ ਟੀ.ਏ. ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।