ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਸਕੂਲ ਦੇ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ ਨੂੰ
-ਉਮੀਦਵਾਰ ਆਪਣੇ ਐਡਮਿਟ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ ਡਾਊਨਲੋਡ ਕਰ ਲੈਣ-ਪ੍ਰਿੰਸੀਪਲ ਰਕੇਸ਼ ਕੁਮਾਰ ਮੀਣਾ
ਮੋਗਾ, 15 ਜਨਵਰੀ:
ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਸਾਲ 2024-25 ਦੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ, 2024 ਸ਼ਨੀਵਾਰ ਨੂੰ ਹੋਣੀ ਹੈ। ਮੋਗਾ ਦੇ 6 ਬਲਾਕਾਂ ਬਾਘਾਪੁਰਾਣਾ, ਧਰਮਕੋਟ, ਮੋਗਾ-1, ਮੋਗਾ-2 ਅਤੇ ਨਿਹਾਲ ਸਿੰਘ ਵਾਲਾ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਮੋਗਾ ਵਿੱਚ 3156 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ।
ਜਾਣਕਾਰੀ ਦਿੰਦਿਆਂ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪ੍ਰਿੰਸੀਪਲ ਰਕੇਸ਼ ਕੁਮਾਰ ਮੀਣਾ ਨੇ ਦੱਸਿਆ ਕਿ ਵਿਅਿਦਾਰਥੀ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਪੋਰਟਲ https://cbseitms.rcil.gov.in/nvs/ ਉੱਪਰ ਪਹੁੰਚ ਬਣਾ ਸਕਦੇ ਹਨ ਜਾਂ ਉਸ ਸਕੂਲ ਤੋਂ ਜਿੱਥੇ ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹ ਰਿਹਾ ਹੈ, ਤੋਂ ਦਾਖਲਾ ਕਾਰਡ ਡਾਊਨਲੋਡ ਕਰਵਾ ਸਕਦੇ ਹਨ ਜਾਂ ਉਮੀਦਵਾਰ ਜੇ.ਐਨ.ਵੀ. ਲੋਹਾਰਾ ਤੋਂ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ-ਪਹਿਲਾਂ ਆਪਣੇ ਐਡਮਿਟ ਕਾਰਡ ਡਾਊਨਲੋਡ ਕਰਨ ਨੂੰ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।