Arth Parkash : Latest Hindi News, News in Hindi
ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 'ਚ ਨਵੇਂ ਟਿਊਬਵੈਲ ਦਾ ਉਦਘਾਟਨ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 'ਚ ਨਵੇਂ ਟਿਊਬਵੈਲ ਦਾ ਉਦਘਾਟਨ
Tuesday, 16 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 17 ਜਨਵਰੀ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪ੍ਰੀਤ ਵਿਹਾਰ, ਗਲੀ ਨੰਬਰ 1 ਵਿਖੇ 12.5 ਹਾਰਸ ਪਾਵਰ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤਾ।

 

ਵਿਧਾਇਕ ਬੱਗਾ ਵੱਲੋਂ ਟਿਊਬਵੈਲ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 93 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

 

ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।