ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਮੋਗਾ ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
-6 ਪਿਸਟਲ ਅਤੇ 8 ਜਿੰਦਾ ਕਾਰਤੂਸ ਵੀ ਕੀਤੇ ਬਰਾਮਦ
-ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾਵੇਗਾ-ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ
ਮੋਗਾ, 20 ਜਨਵਰੀ:
ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਅਜੇ ਰਾਜ ਸਿੰਘ ਐਸ.ਪੀ (ਆਈ) ਮੋਗਾ ਅਤੇ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ 2 ਵਿਅਕਤੀਆਂ ਨੂੰ 6 ਪਿਸਟਲਾਂ ਅਤੇ 8 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮਿਤੀ 19.01.2024 ਨੂੰ ਏ.ਐਸ.ਆਈ. ਸੁਖਵਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਜੋਗਿੰਦਰ ਸਿੰਘ ਚੌਂਕ ਮੋਗਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ, ਜੋ ਕਿ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਪੁੱਤਰ ਟੇਕ ਸਿੰਘ ਵਾਸੀ ਬੁੱੱਟਰ ਕਲਾਂ ਜਿ਼ਲ੍ਹਾ ਮੋਗਾ ਦੇ ਗੈਂਗ ਦੇ ਮੈਂਬਰ ਹਨ ਤੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨੇ ਇਹਨਾਂ ਨੂੰ ਵਾਰਦਾਤ ਕਰਨ ਲਈ ਭਾਰੀ ਮਾਤਰਾ ਵਿੱਚ ਅਸਲਾ/ਐਮੂਨੇਸ਼ਨ ਮੁਹੱਈਆ ਕਰਵਾਇਆ ਹੈ। ਇਤਲਾਹ ਤਹਿਤ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ ਨੂੰ ਜਿ਼ਲ੍ਹਾ ਕਚਹਿਰੀਆਂ ਮੋਗਾ ਦੀ ਬੈੱਕ ਸਾਇਡ ਸਿੱਖਿਆ ਦਫ਼ਤਰ ਮੋਗਾ ਦੇ ਸਾਹਮਣੇ ਪਾਰਕਿੰਗ ਵਿੱਚ ਕਾਰ ਆਈ-20 ਨੰਬਰ ਡੀ.ਐਲ. 2 ਸੀ.ਏ.ਆਰ. 4201 ਰੰਗ ਚਿੱਟਾ ਵਿੱਚ ਬੈਠਿਆਂ ਨੂੰ ਮੌਕੇ ਉੱਪਰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਪਾਸੋਂ ਭਾਰੀ ਮਾਤਰਾ ਵਿੱਚ ਨਜ਼ਾਇਜ਼ ਅਸਲਾ/ਐਮੂਨੇਸ਼ਨ ਬਰਾਮਦ ਕੀਤਾ। ਉਕਤ ਦੋਸ਼ੀਆਂ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਦੋਨਾਂ ਦੋਸ਼ੀਆਂ ਦੀ ਤਲਾਸ਼ੀ ਕੀਤੀ ਤਾਂ ਪਰਮਿੰਦਰ ਸਿੰਘ ਉਰਫ਼ ਪਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 03 ਰੌਂਦ ਜਿੰਦਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ ਬਰਾਮਦ ਕੀਤੇ। ਉਕਤ ਗੱਡੀ ਦੀ ਤਲਾਸ਼ੀ ਕਰਨ ਤੇ ਡਰਾਈਵਰ ਸੀਟ ਦੇ ਥੱਲਿਓ 1 ਦੇਸੀ ਰਿਵਾਲਵਰ 32 ਬੋਰ ਸਮੇਤ 2 ਜਿੰਦਾ ਰੋਂਦ 32 ਬੋਰ ਅਤੇ ਕੰਡਕਟਰ ਸੀਟ ਦੇ ਥੱਲਿਓ 1 ਦੇਸੀ ਪਿਸਟਲ 30 ਬੋਰ (ਕੁੱਲ 6 ਅਸਲੇ ਅਤੇ 8 ਜਿੰਦਾ ਕਾਰਤੂਸ) ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਿ਼ਲ੍ਹਾ ਮੋਗਾ ਪੁਲਿਸ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ ਇਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾਵੇਗਾ ਅਤੇ ਬਣਦੀਆਂ ਸਜਾਵਾਂ ਦਿੱਤੀਆਂ ਜਾਣਗੀਆਂ।
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਮੋਗਾ
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ
ਜ਼ਿਲਾ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼
ਹੁਕਮ 29 ਫਰਵਰੀ ਤੱਕ ਲਾਗੂ ਰਹਿਣਗੇ-ਜ਼ਿਲਾ ਮੈਜਿਸਟ੍ਰੇਟ
ਮੋਗਾ 20 ਜਨਵਰੀ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਇਹ ਆਦੇਸ਼ 29 ਫਰਵਰੀ, 2024 ਤੱਕ ਲਾਗੂ ਰਹਿਣਗੇ।
ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ ‘ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ ‘ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ ਜ਼ਿਲਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ
ਜ਼ਿਲਾ ਮੈਜਿਸਟ੍ਰੇਟ ਨੇ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫੇ ਦਾ ਮਾਲਿਕ ਸੁਨਿਸ਼ਚਿਤ ਕਰੇ ਕਿ ਕੈਫੇ ‘ਚ ਆਉਣ ਵਾਲੇ ਵਿਅਕਤੀ ਦੀ ਪਹਿਚਾਣ, ਉਸਦਾ ਪਹਿਚਾਣ ਸਬੂਤ, ਨਾਂ, ਪਤਾ, ਮੋਬਾਇਲ ਨੰਬਰ ਆਦਿ ਰਜਿਸਟਰ ‘ਚ ਦਰਜ ਕਰੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰ੍ਰਤੀ ਸ਼ੱਕ ਪੈਦਾ ਹੁੰਦਾ ਹੈ, ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸ਼ਟੇਸ਼ਨ ‘ਚ ਦੇਣੀ ਚਾਹੀਦੀ ਹੈ। ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋ ਵਰਜਿਤ ਕਰੇ। ਕੈਫੇ ਦਾ ਮਾਲਕ ਆਪਣੇ ਲਗਾਏ ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਦਰਜ ਕਰਵਾਉਣ ਨੂੰ ਯਕੀਨੀ ਬਣਾਉਣਗੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋ ਘੱਟ 6 ਮਹੀਨੇ ਤੱਕ ਰੱਖਣਾ ਲਾਜ਼ਮੀ ਹੈ।
ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਦੇ ਆਦੇਸ਼
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਰੇ ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਸਮਾਗਮ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਅਤੇ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸ ਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ ਕਿਉਕਿ ਇਸ ਨਾਲ ਜਿੱਥੇ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ਼ ਪੈਲੇਸਾਂ ਦੇ ਮਾਲਕ ਅਤੇ ਮੈਰਿਜ਼ ਪੈਲੇਸਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।