Arth Parkash : Latest Hindi News, News in Hindi
ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਮਿਤੀ 29.01.2024 ਨੂੰ ਸ਼ੁਰੂ ਕਰਨ ਸਬੰਧੀ ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਮਿਤੀ 29.01.2024 ਨੂੰ ਸ਼ੁਰੂ ਕਰਨ ਸਬੰਧੀ
Wednesday, 24 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਕਰ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ

 

 ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਮਿਤੀ 29.01.2024 ਨੂੰ ਸ਼ੁਰੂ ਕਰਨ ਸਬੰਧੀ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ:

 

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਸਾਲ 2024 ਦਾ ਦੂਜਾ ਬੈਚ 29.01.2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

 

ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਿਖਲਾਈ ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ।

 

ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।