Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Monday, 29 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜਿਲਕਾ

 

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

 

ਫਾਜਿਲਕਾ 30 ਜਨਵਰੀ

 

             ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਲ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ ਅਪ੍ਰੈਲ 2024 ਵਿੱਚ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2024 ਵਿੱਚ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ । ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ : 08.02. 2024 ਤੋਂ 21.03. 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੱੈਕ ਕੀਤਾ ਜਾ ਸਕਦਾ ਹੈ । ਫਿਰੋਜ਼ਪੁਰ, ਫਾਜਿਲਕਾ,ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਮਿਤੀ : 08 ਫਰਵਰੀ 2024 ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ । 

 

         ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ ਹੈ।

 

            ਉਨ੍ਹਾਂ ਦੱਸਿਆ ਕਿ ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦਾ ਵੇਰਵਾ www.joinindianarmy.nic.in ਵੈਬਸਾਈਟ ਦੇ ਚੱੈਕ ਕੀਤੀ ਜਾ ਸਕਦੀ ਹੈ । 

 

            ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 88728-02046 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।