Arth Parkash : Latest Hindi News, News in Hindi
'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ
Wednesday, 31 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ ਮੋਗਾ

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ, ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਗੇ ਯਾਤਰੀ-ਐਸ.ਡੀ.ਐਮ. ਚਾਰੂ ਮਿਤਾ

ਧਰਮਕੋਟ (ਮੋਗਾ) 1 ਫਰਵਰੀ:

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਧਰਮਕੋਟ ਤੋਂ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਯਾਤਰੀ ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ, ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਗੇ।  

ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

  ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।