Arth Parkash : Latest Hindi News, News in Hindi
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਬਲਾਕ ਮਮਦੋਟ ਦੀਆਂ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਕੈਂਪ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਬਲਾਕ ਮਮਦੋਟ ਦੀਆਂ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਕੈਂਪ
Tuesday, 06 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਬਲਾਕ ਮਮਦੋਟ ਦੀਆਂ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਕੈਂਪ

 

ਵਿਧਾਇਕ ਦਹੀਯਾ ਅਤੇ ਐਸਡੀਐਮ ਨੇ ਕੀਤਾ ਦੌਰਾ

 

ਕਿਹਾ, ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਮਿਲਣ ਰਹੀਆਂ ਹਨ ਸਰਕਾਰੀ ਸੇਵਾਵਾਂ

 

 

 

ਫਿਰੋਜ਼ਪੁਰ 7 ਫਰਵਰੀ 2024....

 

              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਲਾਕ ਮਮਦੋਟ ਦੇ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾਏ ਗਏ। ਬਲਾਕ ਮਮਦੋਟ ਦੇ ਪੁਰਾਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਨੇੜੇ ਐਸਬੀਐਸ ਬੈਂਕ) ਵਿਖੇ ਲੱਗੇ ਕੈਂਪ ਵਿੱਚ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਅਤੇ ਐਸ.ਡੀ.ਐਮ ਸ. ਜਸਪਾਲ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਲਾਂ/ਸ਼ਿਕਾਇਤਾਂ ਸੁਣੀਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਵੀ ਕੀਤਾ ਤੇ ਬਾਕੀਆਂ ਦੇ ਹੱਲ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਵੀ ਦਿੱਤੇ।

 

            ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਘਰਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਮਿਲੇ। ਉਨਾਂ ਆਖਿਆ ਕਿ ਇਸ ਕੈਂਪ ਦਾ ਉਦੇਸ਼ ਇਹ ਹੈ ਕਿ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ ਸਗੋਂ ਇੱਕ ਛੱਤ ਹੇਠ ਹੀ ਮੌਕੇ ਤੇ ਹੀ ਲੋਕਾਂ ਦੇ ਕੰਮ ਹੋਣ । ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਵਾਰਡ ਨੰ. 1,5,7,8,9 ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਹੀ ਵੱਖ ਵੱਖ ਵਿਭਾਗਾਂ ਨਾਲ ਸੰਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ।

 

            ਵਿਧਾਇਕ ਦਹੀਯਾ ਨੇ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਪਾਣੀ ਦੀ ਸਮੱਸਿਆ, ਨਵੇਂ ਕੁਨੈਕਸ਼ਨ, ਪਖਾਨੇ, ਸੜਕ, ਗਲੀਆਂ, ਨਾਲੀਆਂ, ਸੀਵਰੇਜ, ਨਾਜਾਇਜ਼ ਕਬਜੇ ਅਤੇ ਲੇਬਰ ਵਿਭਾਗ ਆਦਿ ਨਾਲ ਸਬੰਧਿਤ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਜ਼ਿਆਦਾਤਰ ਦਾ ਮੌਕੇ ਤੇ ਹੀ ਹੱਲ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਟੀਫਿਕੇਟ ਬਣਾਉਣ ਸਮੇਤ ਵੱਖ-ਵੱਖ ਵਿਭਾਗੀ ਸਕੀਮਾਂ ਲਈ ਮੌਕੇ ਤੇ ਅਪਲਾਈ ਵੀ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਭਾਗ ਨਾਲ ਕੋਈ ਸ਼ਿਕਾਇਤ ਹੋਵੇ ਤਾਂ ਉਹ ਵੀ ਮੌਕੇ ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।     

 

            ਐਸ.ਡੀ.ਐਮ ਸ. ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੀਆਂ ਸਾਰੀਆਂ ਮਹੱਤਵਪੂਰਨ ਸਕੀਮਾਂ ਦਾ ਲਾਭ ਮੌਕੇ ਤੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਤਾਂ ਦੇਣ ਹੀ ਨਾਲ ਹੀ ਵਿਭਾਗੀ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕਰਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

 

          ਇਸ ਮੌਕੇ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਆਪ ਆਗੂ ਨਿਰਵੈਰ ਸਿੰਘ ਸਿੰਧੀ, ਰੂਬੀ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।