Arth Parkash : Latest Hindi News, News in Hindi
ਭਾਰਤੀ ਹਵਾਈ ਸੈਨਾ ‘ਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਉਮੀਦਵਾਰ 11 ਫਰਵਰੀ 2024 ਤੱਕ ਅਪਲਾਈ ਕਰ ਸਕ ਭਾਰਤੀ ਹਵਾਈ ਸੈਨਾ ‘ਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਉਮੀਦਵਾਰ 11 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ
Wednesday, 07 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

ਭਾਰਤੀ ਹਵਾਈ ਸੈਨਾ ‘ਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਉਮੀਦਵਾਰ 11 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ, 2024:

 

ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 11 ਫਰਵਰੀ 2024 ਨੂੰ 23.00 (ਰਾਤ 11:00 ਵਜੇ) ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipath-vayu.cdac.in ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ। ਏਅਰ ਫੋਰਸ ਅਗਨੀਵੀਰ ਵਾਯੂ ਐਪਲੀਕੇਸ਼ਨ ਫਾਰਮ ਫਾਰ ਵਾਯੂ ਇੰਨਟੇਕ 1/2025 ਤੇ ਕਲਿੱਕ ਕਰਨ ਅਤੇ ਆਪਣਾ ਅਕਾਊਂਟ (ਈਮੇਲ ਆਈਡੀ. ਅਤੇ ਪਾਸਵਰਡ ਨਾਲ) ਬਣਾ ਕੇ ਰਜਿਸਟਰ ਕਰਨ। ਇਸ ਤੋਂ ਬਾਅਦ ਫਾਰਮ ਭਰ ਕੇ ਲੋਂੜੀਦੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦੇ ਸਰਟੀਫਿਕੇਟ ਅਧਾਰ ਕਾਰਡ ਆਦਿ ਦੀਆਂ ਸਕੈਨ ਕੀਤੀਆਂ ਕਾਪੀਆਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਬਾਅਦ ਵਿੱਚ ਆਨ ਲਾਈਨ ਪੇਮੈਂਟ ਮੈਥਡ ਰਾਹੀਂ ਐਪਲੀਕੇਸ਼ਨ ਫੀਸ ਜਮ੍ਹਾਂ ਕਰਵਾ ਕੇ ਐਪਲੀਕੇਸ਼ਨ ਫਾਰਮ ਨੂੰ ਮੁੜ ਤੋਂ ਰੀਵਿਊ ਕਰ ਕੇ ਸਬਮਿਟ ਕਰ ਸਕਦੇ ਹਨ।

 

 ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਪੱਤਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipath-vayu.cdac.in ਤੇ ਹਾਸਲ ਕਰ ਸ

ਕਦਾ ਹੈ।