Arth Parkash : Latest Hindi News, News in Hindi
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ
Friday, 09 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ

- ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ 10 ਫ਼ਰਵਰੀ:

ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਨੂੰ ਮੁੱਖ ਰੱਖਦਿਆਂ ਅੱਜ ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਮੋਗਾ ਦੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ । ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ।

ਸੁਖਜਿੰਦਰ ਸਿੰਘ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।

 ਇਸ ਇਸ ਮੌਕੇ ਪ੍ਰਿੰਸੀਪਲ ਡਾਕਟਰ ਸੁਨੀਤਾ, ਵਾਈਸ ਪ੍ਰਿੰਸੀਪਲ ਜੋਤੀ ਬਾਲਾ ,ਇੰਦਰਜੀਤ ਕੌਰ ਅਤੇ ਬਲਜੀਤ ਕੌਰ ਅਧਿਆਪਕ ਸਾਹਿਬਾਨ ਹਾਜ਼ਰ ਸਨ ।