Arth Parkash : Latest Hindi News, News in Hindi
ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਲਾਏ ਕੈਂ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਲਾਏ ਕੈਂਪ 
Friday, 09 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਲਾਏ ਕੈਂਪ 

 

 ਸਾਹਿਬਜ਼ਾਦਾ ਅਜੀਤ ਸਿੰਘ, 10 ਫਰਵਰੀ 2024:

 

 ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਦੇ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ ਉਹ ਕੈਂਪਾਂ ’ਚ ਆ ਕੇ ਕਰਵਾਉਣ। ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।