Arth Parkash : Latest Hindi News, News in Hindi
ਸਵ-ਡਵੀਜ਼ਨ ਖਰੜ ਦੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਵਿੱਚ ਲੱਗੇ ਲੋਕ ਸੁਵਿਧਾ ਕੈਂਪ  ਸਵ-ਡਵੀਜ਼ਨ ਖਰੜ ਦੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਵਿੱਚ ਲੱਗੇ ਲੋਕ ਸੁਵਿਧਾ ਕੈਂਪ 
Friday, 09 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਸਵ-ਡਵੀਜ਼ਨ ਖਰੜ ਦੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਵਿੱਚ ਲੱਗੇ ਲੋਕ ਸੁਵਿਧਾ ਕੈਂਪ 

 

 ਖਰੜ, 10 ਫਰਵਰੀ: ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਸਵ-ਡਵੀਜ਼ਨ ਖਰੜ ਦੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਸਵ-ਡਵੀਜ਼ਨ ਖਰੜ ਦੇ ਉਪ ਮੰਡਲ ਮੈਜਿਸਟਰੇਟ ਗੁਰਮੰਦਰ ਸਿੰਘ ਨੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਲਾਭ ਲੈਣ। ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।