Arth Parkash : Latest Hindi News, News in Hindi
ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖ ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ
Friday, 16 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ

 

 

 

- ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

 

ਫਰੀਦਕੋਟ 17 ਫਰਵਰੀ 2024

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ। ਇਹ ਗ੍ਰਾਂਟ ਵੀ ਸਕੂਲ ਦੁਆਰਾ ਭੇਜੀ ਗਈ ਮੰਗ ਤਹਿਤ ਹੀ ਦਿੱਤੀ ਗਈ ਹੈ। ਇਸ ਸਮੇਂ ਸਕੂਲ ਮੁਖੀ ਪ੍ਰਦੀਪ ਸਿੰਘ ਦੁਆਰਾ ਸਪੀਕਰ ਸੰਧਵਾ ਦਾ ਸਕੂਲ ਨੂੰ ਦਿੱਤੀ ਗਈ ਗ੍ਰਾਂਟ ਲਈ ਅਤੇ ਆਏ ਹੋਏ ਆਗੂਆਂ ਦਾ ਧੰਨਵਾਦ ਕੀਤਾ।

 

 ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਧਾਲੀਵਾਲ , ਗੁਰਮੀਤ ਸਿੰਘ ਭਿੰਡਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਰੀਦਕੋਟ 3, ਪਰਮਜੀਤ ਕੌਰ ਸੈਂਟਰ ਮੁੱਖ ਅਧਿਆਪਕਾ,ਸੁਖਵੰਤ ਸਿੰਘ ਪੱਕਾ,ਹਰਦੀਪ ਸਿੰਘ, ਮਨਦੀਪ ਮੌਗਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਮੋਰਾਂਵਾਲੀ, ਜਗਤਾਰ ਸਿੰਘ ਤਾਰਾ, ਸਰਪੰਚ ਜਸਵੰਤ ਸਿੰਘ, ਸਕੂਲ ਸਟਾਫ਼ ਜਸਪ੍ਰੀਤ ਸਿੰਘ, ਤਜਿੰਦਰਦੀਪ ਕੌਰ, ਅਮਨਪ੍ਰੀਤ ਕੌਰ ਅਤੇ ਕਰਮਜੀਤ ਕੌਰ ਐਸ ਐਮ ਸੀ ਚੇਅਰਮੈਨ ਗਗਨਪ੍ਰੀਤ ਸਿੰਘ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ