Arth Parkash : Latest Hindi News, News in Hindi
ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ  ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ 
Friday, 16 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ 

 

ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨਾ: ਐਸ.ਡੀ.ਐਮ. ਦੀਪਾਂਕਰ ਗਰਗ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ:

 

 “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

     ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਐਸ.ਡੀ.ਐਮ. ਦੀਪਾਂਕਰ ਗਰਗ ਨੇ “ਆਪ ਦੀ ਸਰਕਾਰ, ਆਪ ਦੇ ਦੁਆਰ” ਸਕੀਮ ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕਿਹਾ।

    ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕਰੇ।

    ਐਸ.ਡੀ.ਐਮ. ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਭਰੋਸਾ ਵੀ ਦਿੱਤਾ। ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ।

    ਇਸ ਮੌਕੇ ਐਸ.ਡੀ.ਐਮ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਰੂਰ ਸ਼ਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆ ਸਮੱਸਿਆਵਾ ਤੇ ਮੁਸ਼ਕਿਲਾ ਮੌਕੇ ਤੇ ਹੀ ਹਾਜਰ ਅਧਿਕਾਰੀਆ ਤੋਂ ਹੱਲ ਕਰਵਾਉਣ।

    ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

    ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।