Arth Parkash : Latest Hindi News, News in Hindi
ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ ਜਸਪ੍ਰੀਤ ਸਿੰਘ ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ ਜਸਪ੍ਰੀਤ ਸਿੰਘ
Sunday, 18 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

“ਆਪ ਦੀ ਸਰਕਾਰ ਆਪ ਦੇ ਦੁਆਰ”

 

ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ ਜਸਪ੍ਰੀਤ ਸਿੰਘ

 

• 623 ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

 

ਬਠਿੰਡਾ, 19 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਕੈਂਪਾ ਦੌਰਾਨ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿੰਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

 

ਇਨ੍ਹਾਂ ਕੈਂਪਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਨੇ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਚ ਲਗਾਏ ਗਏ ਸਪੈਸ਼ਲ ਕੈਂਪਾਂ ਦੌਰਾਨ ਵੱਖ-ਵੱਖ ਸੇਵਾਵਾਂ ਸਬੰਧੀ 6821 ਫਾਰਮ ਪ੍ਰਾਪਤ ਕੀਤੇ ਹੋਏ, ਜਿੰਨ੍ਹਾਂ ਵਿੱਚੋਂ 5070 ਲਾਭਪਾਤਰੀਆਂ ਨੇ ਸੇਵਾਵਾਂ ਦਾ ਲਾਹਾ ਲਿਆ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਪਹੁੰਚੀਆਂ 986 ਦਰਖਾਸਤਾਂ ਵਿੱਚੋਂ 623 ਜਾਇਜ਼ ਦਰਖਾਸਤਾਂ ਦਾ ਵੀ ਮੌਕੇ 'ਤੇ ਨਿਪਟਾਰਾ ਵੀ ਕੀਤਾ ਗਿਆ।

 

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ।

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।