Arth Parkash : Latest Hindi News, News in Hindi
ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ -ਵਿਧਾਇਕ ਵਿਜੈ ਸਿੰਗਲਾ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ -ਵਿਧਾਇਕ ਵਿਜੈ ਸਿੰਗਲਾ
Sunday, 18 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ

ਸਮੇਂ ਦੀ ਲੋੜ -ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਨੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸਕੂਲ ਨੂੰ

6 ਲੱਖ ਰੁਪਏ ਦੀ ਕੀਮਤ ਵਾਲੇ ਕਬੱਡੀ ਮੈਟ ਮੁਹੱਈਆ ਕਰਵਾਏ

ਮਾਨਸਾ, 19 ਫਰਵਰੀ:

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ ਹੈ। ਖੇਡਾਂ ਦੀ ਚਿਣਗ ਵਿਦਿਆਰਥੀ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸਕੂਲ ਨੂੰ 6 ਲੱਖ ਰੁਪਏ ਦੀ ਕੀਮਤ ਦੇ ਨੈਸ਼ਨਲ ਸਰਕਲ ਸਟਾਇਲ ਕਬੱਡੀ ਦੇ ਮੈਟ ਮੁਹੱਈਆ ਕਰਵਾਉਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕੋਈ ਵੀ ਖਿਡਾਰੀ ਲੋੜੀਂਦੀ ਸਹੂਲਤ ਤੋਂ ਵਾਂਝਾ ਨਾ ਰਹੇ ਤਾਂ ਜੋ ਖੇਡਾਂ ਨਾਲ ਜੁੜ ਕੇ ਵਿਦਿਆਰਥੀ ਨਸ਼ਿਆਂ ਦੀ ਅਲ੍ਹਾਮਤ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀਆਂ ਨੇ ਵੱਡੀਆਂ ਮੱਲ੍ਹਾਂ ਮਾਰ ਕੇ ਨਾਮ ਕਮਾਇਆ ਹੈ। ਹੁਨਰਮੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਅੱਕਾਂਵਾਲੀ, ਸੰਘਾ, ਚਹਿਲਾਂਵਾਲੀ ਅਤੇ ਕਬੱਡੀ ਐਸੋਸੀਏਸ਼ਨ ਮਾਨਸਾ ਨੂੰ ਕਬੱਡੀ ਮੈਟ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਧਾਲੀਵਾਲ ਅਤੇ ਸਰਪੰਚ ਸਾਹਿਬਾਨ ਮੌਜੂਦ ਸਨ।