Arth Parkash : Latest Hindi News, News in Hindi
ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਭਰੂਣ ਹੱਤਿਆ, ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਕੀਤਾ ਜਾ ਰਿਹਾ ਜਾਗਰੂਕ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਭਰੂਣ ਹੱਤਿਆ, ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਕੀਤਾ ਜਾ ਰਿਹਾ ਜਾਗਰੂਕ
Monday, 26 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

 

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’

 

ਕਰੀਬ ਹੁਣ ਤੱਕ 175 ਵਿਅਕਤੀਆਂ ਨੇ ਕੀਤਾ ਖੂਨਦਾਨ

 

ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਭਰੂਣ ਹੱਤਿਆ, ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਕੀਤਾ ਜਾ ਰਿਹਾ ਜਾਗਰੂਕ

 

ਅੰਮਿ੍ਰਤਸਰ, 27 ਫਰਵਰੀ 2024 

 

ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਉਸ ਵਿੱਚ ਹੁਣ ਤੱਕ 175 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ ਹੈ ਅਤੇ ਪ੍ਰਸਾਸ਼ਨ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।

 

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਸ ਸੇਵਾ ਸਟਰੀਟ ਵਿਖੇ ਲੋੜਵੰਦ ਬੱਚਿਆਂ ਨੂੰ ਜਿਥੇ ਕਿਤਾਬਾਂ ਦੀ ਵੰਡ ਕੀਤੀ ਜਾ ਰਹੀ ਹੈ, ਉਥੇ ਆ ਰਹੇ ਲੋਕਾਂ ਨੂੰ ਵਾਤਾਵਰਨ ਬਚਾਉਣ ਲਈ ਪੌਦੇ ਵੀ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਪਾਣੀ, ਹਵਾ, ਮਿੱਟੀ ਦੇ ਪ੍ਰਦੂਸ਼ਣ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

 

ਉਨਾਂ ਦੱਸਿਆ ਕਿ ਅੱਜ ਸੇਵਾ ਸਟਰੀਟ ਵਿਖੇ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਅਤੇ ਸਾਡਾ ਨਾਟਘਰ ਅੰਮ੍ਰਿਤਸਰ ਵਲੋਂ ਨੁੱਕੜ ਨਾਟਕਾਂ ਰਾਹੀਂ ਭਰੂਣ ਹੱਤਿਆ, ਨਸਿ਼ਆਂ, ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

 

ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਸਟਰੀਟ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਹੈ। 

 

ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾਊਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਮੈਡਮ ਕਿਰਤਪ੍ਰੀਤ ਕੌਰ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।