Arth Parkash : Latest Hindi News, News in Hindi
 ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ: ਵਿਧਾਇਕ ਕੁਲਜੀਤ  ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ 
Wednesday, 28 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

 ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ 

 

 ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਸਾਧਾਪੁਰ, ਬਸੋਲੀ, ਝਵਾਸਾ, ਸਿਓਲੀ ਅਤੇ ਰਾਣੀਮਾਜਰਾ ਵਿਖੇ ਲਗਾਏ ਗਏ ਕੈਂਪ ਡੇਰਾਬੱਸੀ 29 ਫਰਵਰੀ 2024 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਆਪ ਕੀ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਸਾਧਾਪੁਰ, ਬਸੋਲੀ, ਝਵਾਸਾ, ਸਿਓਲੀ ਅਤੇ ਰਾਣੀਮਾਜਰਾ ਵਿਖੇ ਕੈਂਪ ਲਗਾਏ ਗਏ। ਇੰਨ੍ਹਾ ਕੈਂਪਾਂ ਦੌਰਾਨ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਸੋਲੀ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ ਅਤੇ ਇਸ ਕੈਂਪ ਦਾ ਲਾਭ ਲੈਂਦੇ ਹੋਏ ਉਨ੍ਹਾ ਵੱਲੋਂ ਆਪਣਾ ਆਧਾਰ ਕਾਰਡ ਅਪਡੇਟ ਕਰਵਾਇਆ ਗਿਆ ਅਤੇ ਉਨ੍ਹਾ ਵੱਲੋਂ ਪਿੰਡ ਬਸੋਲੀ ਦੀ ਪ੍ਰਾਈਮਰੀ ਹੈਲਥ ਡਿਸਪੈਂਸਰੀ ਵਿੱਚ ਕੰਮ ਕਰ ਰਹੀ ਡਾਕਟਰ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਵੀ ਕੀਤਾ। ਇਸ ਤੋ ਇਲਾਵਾ ਉਨ੍ਹਾ ਵਲੋਂ ਪਿੰਡ ਸਿਓਲੀ ਵਿਖੇ ਲੱਗ ਰਹੇ ਕੈਂਪ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੋਕਾਂ ਦੀ ਸਮਸਿਆਵਾ ਸੁਣੀਆਂ ਅਤੇ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾ ਨੇ ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਸੁਵਿਧਾ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾ ਨਾਲ ਆਮ ਆਦਮੀ ਪਾਰਟੀ ਦੀ ਟੀਮ ਵੀ ਮੌਜੂਦ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।