Arth Parkash : Latest Hindi News, News in Hindi
Padam Shri Award ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
Tuesday, 21 Mar 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਵੀਂ ਦਿੱਲੀ, 22 ਮਾਰਚ: Padam Shri Award : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।
ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

ਇਸ ਨੂੰ ਪੜ੍ਹੋ:

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਰੇਲਵੇਓਵਰ ਬ੍ਰਿਜ ਸੈਕਟਰ 81-82 ਦੇ ਆਲੇ ਦੁਆਲੇ ਦਾ ਹੋਵੇਗਾ ਸੁੰਦਰੀਕਰਨ

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ