Arth Parkash : Latest Hindi News, News in Hindi
ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ
Sunday, 31 Mar 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

 

ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ

 

ਬਠਿੰਡਾ, 1 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੈਟ 92 ਸ਼ਹਿਰੀ (ਬਠਿੰਡਾ) ਦੀ ਅਗਵਾਈ ਹੇਠ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫਸਰ-ਕਮ-ਪ੍ਰਿੰਸੀਪਲ ਸ੍ਰੀਮਤੀ ਮੀਨਾ ਭਾਰਤੀ ਤੇ ਸਵੀਪ ਟੀਮ ਵਲੋਂ ਸਥਾਨਕ ਦੇਸ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।

 

       ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ।  

 

ਇਸ ਮੌਕੇ ਸਵੀਪ ਐਕਟੀਵਿਟੀ ਵਿਚ ਸ਼ਾਮਿਲ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।