Arth Parkash : Latest Hindi News, News in Hindi
ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
Friday, 12 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮਾਨਸਾ, 13 ਅਪ੍ਰੈਲ:

  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਕਰਨ, ਵੱਧ ਤੋਂ ਵੱਧ ਮਤਦਾਨ ਕਰਨ ਲਈ ਲਗਾਤਾਰ ਸਵੀਪ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ ਬੂਥ ’ਤੇ ਬੂਥ ਅਵੈਅਰਨੈਸ ਗਰੁੱਪ ਦੇ ਸਹਿਯੋਗ ਨਾਲ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿਚ ਵਧ ਚੜ੍ਹ ਕੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਯਕੀਨਨ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਅੰਦਰ ਵੀ ਵਿਦਿਆਰਥੀਆਂ ਨੂੰ ਵੋਟ ਪਾਉਣ ਅਤੇ ਹੋਰਨਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ, ਵੋਟਿੰਗ ਪ੍ਰਕਿਰਿਆ ਅਤੇ ਈ.ਵੀ.ਐਮ. ਮਸ਼ੀਲਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੋਣਾਂ ਸਬੰਧੀ ਜਾਣਕਾਰੀ ਅਤੇ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਜ਼ਰੂਰੀ ਐਪਲੀਕੇਸ਼ਨਾਂ ਅਤੇ ਟੋਲ ਫਰੀ ਨੰਬਰਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ।