Arth Parkash : Latest Hindi News, News in Hindi
ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ : ਜ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ : ਜਸਪ੍ਰੀਤ ਸਿੰਘ
Friday, 12 Apr 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ : ਜਸਪ੍ਰੀਤ ਸਿੰਘ

18 ਤੋਂ ਘੱਟ ਉਮਰ ਦਾ ਬੱਚਾ ਡ੍ਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਹੋਵੇਗੀ ਕਾਰਵਾਈ

ਬਠਿੰਡਾ, 13 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲੀ ਬੱਸਾਂ ਚ ਸਫ਼ਰ ਕਰਦੇ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਕੂਲੀ ਬੱਸ ਕੋਲ ਫਿਟਨੈਸ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਕਿਹਾ ਕਿ ਬੱਸ ਵਿੱਚ ਉਸਦੀ ਰਜਿਸਟਰਡ ਸੀਟਿੰਗ ਕਪੈਸਟੀ ਤੋਂ ਵੱਧ ਬੱਚੇ ਨਾ ਬਿਠਾਏ ਹੋਣ। ਬੱਸ ਵਿੱਚ ਸਪੀਡ ਗੋਵਰਨਰ ਚਾਲੂ ਹਾਲਤ ਵਿੱਚ ਲੱਗਿਆ ਹੋਵੇ। ਬੱਸਾਂ ਦੇ ਡਰਾਈਵਰ ਕੋਲ ਵੈਲਿਡ ਲਾਇਸੰਸ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਦੀ ਇੰਨ-ਬਿਨ ਪਾਲਣਾ ਕਰਨਾ ਵੀ ਯਕੀਨੀ ਬਣਾਇਆ ਜਾਵੇ।

ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ 18 ਤੋਂ ਘੱਟ ਉਮਰ ਦਾ ਬੱਚਾ ਸਕੂਲੀ ਵਹੀਕਲ ਦੀ ਡ੍ਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾ ਇਹ ਵੀ ਕਿਹਾ ਕਿ ਕਿਸੇ ਸਕੂਲ ਬੱਸ ਵਿੱਚ ਉਕਤ ਨੁਕਤਿਆਂ ਦੀ ਉਲੰਘਣਾ ਪਾਈ ਗਈ ਤਾਂ ਸਬੰਧਤ ਸਕੂਲ ਅਤੇ ਬੱਸ ਮਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।