Arth Parkash : Latest Hindi News, News in Hindi
ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ
Sunday, 14 Apr 2024 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

 

ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ

 - ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ - ਸਾਰੰਗਪ੍ਰੀਤ ਸਿੰਘ

 

ਮੋਗਾ, 14 ਅਪ੍ਰੈਲ (2024) -

ਹਰਿਆਣਾ ਦੀ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀਆਂ ਜਾਨਾਂ ਗੁਆਉਣ ਤੋਂ ਬਾਅਦ ਜ਼ਿਲ੍ਹਾ ਮੋਗਾ ਦੇ ਆਰ ਟੀ ਓ ਸ੍ਰ ਸਾਰੰਗਪ੍ਰੀਤ ਸਿੰਘ ਨੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਰੱਖਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ ਤਾਂ ਜੋ ਜ਼ਿਲ੍ਹਾ ਮੋਗਾ ਵਿੱਚ ਕਿਸੇ ਅਣਗਹਿਲੀ ਕਾਰਨ ਕੋਈ ਵੱਡਾ ਸੜਕ ਹਾਦਸਾ ਨਾ ਵਾਪਰੇ ਅਤੇ ਕਿਸੇ ਮਾਸੂਮ ਬੱਚੇ ਦਾ ਨੁਕਸਾਨ ਨਾ ਹੋਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਕੂਲ ਬੱਸ ਲਈ ਫਿਟਨੈਸ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬੱਸ ਡਰਾਈਵਰ ਕੋਲ ਰਜਿਸਟਰਡ ਸੀਟ ਸਮਰੱਥਾ ਤੋਂ ਵੱਧ ਬੱਚੇ ਨਹੀਂ ਹੋਣੇ ਚਾਹੀਦੇ। ਡਰਾਈਵਰ ਤਜ਼ਰਬੇਕਾਰ ਹੋਣ ਦੇ ਨਾਲ ਨਾਲ ਉਸ ਕੋਲ ਵੈਧ ਲਾਇਸੰਸ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਸਪੀਡ ਗਵਰਨਰ ਕੰਮ ਕਰਦਾ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਹਰ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਨਹੀਂ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਵਾਹਨ ਚਾਲਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸੇਫ ਸਕੂਲ ਵਾਹਨ ਨੀਤੀ ਦਾ ਪਾਲਣ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜੇਕਰ ਕੋਈ ਵਾਹਨ ਉਕਤ ਹਦਾਇਤਾਂ ਦੀ ਪਾਲਣਾ ਤੋਂ ਬਿਨਾ ਦੌੜਦਾ ਹੋਇਆ ਦੇਖਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਕੂਲ ਪ੍ਰਬੰਧਨ ਇਸ ਗੱਲ ਦਾ ਖਾਸ ਧਿਆਨ ਰੱਖੇ ਕਿ ਸਕੂਲੀ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਨਾ ਚਲਾਵੇ।